ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ (ਰਜਿ.) ਸ਼੍ਰੀ ਫਤਿਹਗੜ ਸਾਹਿਬ ਦੇ ਜਨਰਲ ਸਕੱਤਰ ਡਾ. ਪ੍ਰੇਮ ਸਿੰਘ ਮੰਡੀ ਗੋਬਿੰਦਗੜ ਵਾਲੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਮ ਸੰਸਕਾਰ 2-2-2021 ਨੂੰ ਦੁਪਹਿਰ 3.00 ਵਜੇ ਮੰਡੀ ਗੋਬਿੰਦਗੜ ਵਿਖੇ ਕੀਤਾ ਜਾਵੇਗਾ। ਟਰੱਸਟ ਦੇ ਚੇਅਰਮੈਨ ਸ. ਨਿਰਮਲ ਸਿੰਘ ਐਸ.ਐਸ. ਨੇ ਡਾ. ਪ੍ਰੇਮ ਸਿੰਘ ਦੇ ਅਕਾਲ ਚਲਾਣੇ ਤੇ ਸ਼ੋਕ ਪ੍ਰਗਟ ਕੀਤਾ ਹੈ।